ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ ਬੁੱਤ ਸਥਾਪਿਤ ਕੀਤਾ
ਫਿਲੌਰ, 25 ਸਤੰਬਰ (ਵਿ. ਪ੍ਰ.)-ਨਜ਼ਦੀਕੀ ਪਿੰਡ ਸੁਲਤਾਨਪੁਰ ਵਿਖੇ ਨੌਜਵਾਨ ਸਭਾ ਵੱਲੋਂ ਭਾਰਤੀ ਸੰਵਿਧਾਨ ਦੇ ਰਚੇਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੀਆਂ ਯਾਦਾਂ ਨੂੰ ਹਮੇਸ਼ਾ ਲਈ ਤਾਜ਼ਾ ਰੱਖਦਿਆਂ ਉਨ੍ਹਾਂ ਦੇ ਬੁੱਤ ਦੀ ਸਥਾਪਨਾ ਕੀਤੀ ਗਈ। ਸਭਾ ਦੇ ਪ੍ਰਧਾਨ ਸ੍ਰੀ ਬਲਿਹਾਰ ਨੇ ਕਿਹਾ ਕਿ ਬਾਬਾ ਸਾਹਿਬ ਇਕ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਆਪਣੀ ਜ਼ਿੰਦਗੀ ਦੇਸ਼ ਵਾਸੀਆਂ ਦੀ ਸੇਵਾ ਲਈ ਸਮਰਪਿਤ ਕਰ ਦਿੱਤੀ ਸੀ ਤੇ ਉਨ੍ਹਾਂ ਦੀ ਬਦੌਲਤ ਹੀ ਅੱਜ ਹਰ ਵਰਗ ਖੁਸ਼ੀਆਂ ਭਰਿਆ ਜੀਵਨ ਬਤੀਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੇ ਦਰਸਾਏ ਮਾਰਗ 'ਤੇ ਚਲਦਿਆਂ ਦੇਸ਼ ਅੰਦਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਚਾਹੀਦਾ ਹੈ। ਇਸ ਮੌਕੇ ਸ੍ਰੀ ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ, ਬਲਦੇਵ ਸਿੰਘ ਮੈਂਬਰ ਪੰਚਾਇਤ ਮਨੀ ਰਾਮ, ਰਣਜੀਤ ਸਿੰਘ, ਅਸ਼ੋਕ ਕੁਮਾਰ ਸੋਮ ਰਾਜ ਆਦਿ ਹਾਜ਼ਰ ਸਨ।
ਕਾਂਸ਼ੀ ਰਾਮ ਦੇ ਬੁੱਤ ਦੀ ਭੰਨ-ਤੋੜ ਵਿਰੁੱਧ ਸਰਕਾਰ ਦਾ ਪਿਟ-ਸਿਆਪਾ
16 ਅਕਤੂਬਰ - ਫ਼ਗਵਾੜਾ : ਸੋਨੀਆਂ ਰਾਣੀ ਫਗਵਾੜਾ : ਲਹਿਰਾਗਾਗਾ ਦੇ ਪਿੰਡ ਲੇਹਲ ਖੁਰਦ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਬਸਪਾ ਦੇ ਬਾਨੀ ਕਾਂਸ਼ੀ ਰਾਮ ਦੇ ਬੁੱਤ ਦੀ ਕੀਤੀ ਗਈ ਭੰਨਤੋੜ ਨੂੰ ਲੈ ਕੇ ਅੰਬੇਦਕਰ ਸੈਨਾਂ ਪੰਜਾਬ ਦੇ ਪ੍ਰਧਾਨ ਸੁਰਿੰਦਰ ਢੰਡਾ ਦੀ ਅਗਵਾਈ ਵਿਚ ਸੈਨਾ ਦੇ ਕਾਰਕੁੰਨਾਂ ਨੇ ਤਹਿਸੀਲ ਕੰਪਲੈਕਸ ਵਿਚ ਪਹੁੰਚ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਡੱਟ ਕੇ ਨਾਅਰੇਬਾਜ਼ੀ ਅਤੇ ਪਿੱਟ ਸਿਆਪਾ ਕਰਕੇ ਮੰਗ ਕੀਤੀ ਕਿ ਬਾਬੂ ਕਾਂਸ਼ੀ ਰਾਮ ਦੇ ਬੁੱਤ ਦੀ ਭੰਨਤੋੜ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਅੰਬੇਡਕਰ ਸੈਨਾ ਵੱਲੋਂ ਪੰਜਾਬ ਦੇ ਗਵਰਨਰ ਦੇ ਨਾਂ 'ਤੇ ਸਥਾਨਕ ਤਹਿਸੀਲਦਾਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ।
ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਅਪਮਾਨ ਕਰਨ ਵਾਲੇ ਗੱਦਾਰ - ਜਸਵਿੰਦਰ ਸਿੰਘ ਢੇਸੀ ਪ੍ਰਧਾਨ ਸੂਬਾ
ਮੱਲ੍ਹੀਆਂ ਕਲਾਂ, 19 ਅਕਤੂਬਰ (ਮਨਜੀਤ ਮਾਨ)-ਬਰਨਾਲਾ 'ਚ ਆਜ਼ਾਦੀ ਘੁਲਾਟੀਏ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਬੁੱਤ 'ਤੇ ਕਾਲਖ ਲਗਾ ਕੇ ਉਨ੍ਹਾਂ ਦਾ ਅਪਮਾਨ ਕਰਨ ਵਾਲੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਘਿਨਾਉਣੀ ਹਰਕਤ ਦੀ ਸਖਤ ਨਿਖੇਧੀ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਹਰਿਆਣਾ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਢੇਸੀ, ਮਨਜੀਤ ਸਿੰਘ ਸੂਰਜਾ, ਬਲਦੇਵ ਰਾਜ ਮੱਟੂ, ਜ਼ਿਲ੍ਹਾ ਪ੍ਰਧਾਨ ਨੇ ਸਾਂਝੇ ਤੌਰ 'ਤੇ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਅਪਮਾਨ ਕਰਨ ਵਾਲੇ ਸ਼ਰਾਰਤੀ ਅਨਸਰ ਨਹੀਂ, ਸਗੋਂ ਦੇਸ਼ ਕੌਮ ਦੇ ਗੱਦਾਰਾਂ ਵਿਚੋਂ ਇਕ ਮੰਨੇ ਜਾਣ। ਉਨ੍ਹਾਂ ਕਿਹਾ ਕਿ ਦੇਸ਼ ਦੇ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ। ਇਸ ਮੌਕੇ ਗੁਰਚਰਨ ਸਿੰਘ ਮੱਲ੍ਹੀ, ਡਾ: ਗੁਰਮੇਲ ਸਿੰਘ ਟੁਰਨਾ ਆਦਿ ਆਗੂ ਹਾਜ਼ਰ ਸਨ।
ਬੁੱਤ ਭੰਨਿਆ, ਬੈਨਰ ਪਾੜਿਆ, ਝੰਡਾ ਚੜ੍ਹਾਇਆ
ਸੈਨਾ ਦੇ ਸੂਬਾ ਪ੍ਰਧਾਨ ਸੁਰਿੰਦਰ ਢੰਡਾ ਨੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਬੁੱਤ ਤੋੜਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਸ਼ਰਾਰਤੀ ਅਨਸਰਾਂ ਨੇ ਬਾਬੂ ਕਾਂਸ਼ੀ ਰਾਮ ਦਾ ਬੁੱਤ ਤੋੜ ਕੇ ਦੇਸ਼ ਦੀ ਅਮਨਸ਼ਾਂਤੀ ਤੇ ਅਖੰਡਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਕਾਬੂ ਨਾ ਕੀਤਾ ਤਾਂ ਦਲਿਤ ਸਮਾਜ ਸਰਕਾਰ ਵਿਰੁੱਧ ਸੰਘਰਸ਼ ਛੇੜ ਦੇਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ 'ਤੇ ਹਰਦਾਸਪੁਰ, ਸੁਰਿੰਦਰ ਰਾਵਲਪਿੰਡੀ, ਪਰਸਰਾਮ, ਕੁਲਵਿੰਦਰ, ਪੁਨੀਸ਼ ਬੰਗਾ, ਵਿੱਕੀ, ਸਤੀਸ਼ ਕੁਮਾਰ, ਪ੍ਰਭਜੋਤ ਆਦਿ ਹਾਜ਼ਰ ਸਨ।